11:17 pm : 19.Mar.2019
Waheguru Icon

ਮੁੱਖ ਖ਼ਬਰਾਂ

IH-Honours

English Site 

ਕੈਪਟਨ ਅਮਰਿੰਦਰ ਵੱਲੋਂ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਬੀ.ਐਸ ਬੀਰ ਦੀ ਮੌਤ 'ਤੇ ਦੁੱਖ ਪ੍ਰਗਟ

Capt Amarinder Singhਚੰਡੀਗੜ੍ਹ, 11 ਜਨਵਰੀ, 2019:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਰਮ ਗਰੁੱਪ ਦੇ ਮੁੱਖ ਸੰਪਾਦਕ ਬੀ.ਐਸ. ਬੀਰ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਨੇ ਲੰਮੀ ਬਿਮਾਰੀ ਤੋਂ ਬਾਅਦ ਅੱਜ ਸਵੇਰੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਿਆ | ਸ੍ਰੀ ਬੀਰ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ |

 

ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀ ਬੀਰ ਵੱਲੋਂ ਪੰਜਾਬੀ ਸਾਹਿਤ, ਭਾਸ਼ਾ ਅਤੇ ਸੱਭਿਆਚਾਰ ਨੂੰ ਬੜ੍ਹਾਵਾ ਦੇਣ ਲਈ ਦਿੱਤੇ ਵਿਲੱਖਣ ਯੋਗਦਾਨ ਨੂੰ ਯਾਦ ਕੀਤਾ |

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਦੇ ਵਿਛੋੜੇ ਨਾਲ ਪੱਤਰਕਾਰੀ ਅਤੇ ਸਾਹਿਤਕ ਭਾਈਚਾਰੇ ਨੂੰ ਵੱਡਾ ਨੁਕਸਾਨ ਹੋਇਆ ਹੈ |

 

ਮੁੱਖ ਮੰਤਰੀ ਨੇ ਕਿਹਾ ਕਿ ਬੀ.ਐਸ. ਬੀਰ ਇੱਕ ਬਹੁ-ਪੱਖੀ ਸਖਸ਼ੀਅਤ ਹੋਣ ਦੇ ਨਾਲ ਨਾਲ ਬਹੁਤ ਵਧੀਆ ਵਿਅਕਤੀ ਸਨ ਜਿਨ੍ਹਾਂ ਨੇ ਪੰਜਾਬੀਆਂ ਦੇ ਦਿੱਲ ਅਤੇ ਦਿਮਾਗ ਉੱਤੇ ਆਪਣੀ ਡੂੰਘੀ ਛਾਪ ਛੱਡੀ ਹੈ |

 

ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ |

 

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸ੍ਰੀ ਬੀਰ ਦੀ ਮੌਤ ਉੱਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਪੰਜਾਬੀ ਪੱਤਰਕਾਰੀ ਵਿਚ ਦਿੱਤੇ ਯੋਗਦਾਨ ਨੂੰ ਯਾਦ ਕੀਤਾ |

ਮੁੱਖ ਖ਼ਬਰਾਂ

Punjabi Site 

WhatsApp-Advertisement

 

 

ਅੱਜ ਨਾਮਾ

ਵੀਡੀਉ ਗੈਲਰੀ

Click Here For More Videos