12:49 pm : 21.Jan.2019
Waheguru Icon

English Site 

ਮੁੱਖ ਖ਼ਬਰਾਂ

Drug-Capt-Only

IH-Honours

Capt-GGS-English

English Site 

ਕੈਪਟਨ ਵੱਲੋਂ ਵਿਧਾਇਕਾਂ ਨੂੰ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ - ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕਾਂ ਨਾਲ ਮੁਲਾਕਾਤ

Capt-Amarinder-MLAs-Meeting-Patialaਪਟਿਆਲਾ, 11 ਜਨਵਰੀ:  

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਆਪਣੀ ਪਟਿਆਲਾ ਸਥਿਤ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵਿਖੇ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਗਾਮੀ ਲੋਕ ਸਭਾ  ਚੋਣਾਂ ਲਈ ਤਿਆਰ-ਬਰ-ਤਿਆਰ ਹੋਣ ਦਾ ਸੱਦਾ ਦਿੱਤਾ ਹੈ।

ਇਸ ਮੌਕੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ, ਪਟਿਆਲਾ ਦਿਹਾਤੀ ਤੋਂ ਵਿਧਾਇਕ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਹਲਕਾ ਰਾਜਪੁਰਾ ਦੇ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ, ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ, ਹਲਕਾ ਸ਼ੁਤਰਾਣਾਂ ਤੋਂ ਵਿਧਾਇਕ ਸ. ਨਿਰਮਲ ਸਿੰਘ ਸ਼ੁਤਰਾਣਾ, ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਅਤੇ ਹਲਕਾ ਬਸੀ ਪਠਾਣਾ ਤੋਂ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਸਮੇਤ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਅਤੇ ਹੋਰ ਆਗੂ ਮੌਜੂਦ ਸਨ। 

ਇਸ ਦੌਰਾਨ ਮੁੱਖ ਮੰਤਰੀ ਨੇ ਜਿੱਥੇ ਵਿਧਾਇਕਾਂ ਨੂੰ ਆਪਣੇ ਵਿਧਾਨ ਸਭਾ ਹਲਕਿਆਂ 'ਚ ਬਕਾਇਆ ਪਏ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਮੁਕੰਮਲ ਕਰਵਾਉਣ ਲਈ ਆਖਿਆ ਤੇ ਉਥੇ ਹੀ ਉਨ੍ਹਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵ ਪੱਖੀ ਵਿਕਾਸ ਲਈ ਜੰਗੀ ਪੱਧਰ 'ਤੇ ਅਰੰਭੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪੁੱਜਦਾ ਕਰਨ ਦੀਆਂ ਵੀ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕ ਭਲਾਈ ਸਕੀਮਾਂ ਨਾਲ ਲੋਕਾਂ ਦੀ ਬਾਂਹ ਫੜੀ ਹੈ। 

ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰ-ਬਰ-ਤਿਆਰ ਰਹਿਣ ਲਈ ਆਖਦਿਆਂ ਕਿਹਾ ਕਿ ਦੇਸ਼ 'ਚ ਬਦਲ ਰਹੇ ਮਾਹੌਲ ਦੇ ਮੱਦੇਨਜ਼ਰ ਮੋਦੀ ਸਰਕਾਰ ਨੂੰ ਚਲਦਾ ਕਰਨਾ ਅਤੇ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਨਾਉਣਾ ਸਮੇਂ ਦੀ ਲੋੜ ਬਣ ਗਿਆ ਹੈ। ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਦੀਆਂ ਮੁਸ਼ਕਿਲਾਂ ਅਤੇ ਅਹਿਮ ਮੁੱਦਿਆਂ ਬਾਰੇ ਵੀ ਚਰਚਾ ਕੀਤੀ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। 

ਇਸ ਮੌਕੇ ਪੀ.ਆਰ.ਟੀ..ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ ਤੇ ਸ੍ਰੀ ਰਾਜੇਸ਼ ਸ਼ਰਮਾ, ਕਾਂਗਰਸ ਦੇ ਸੀਨੀਅਰ ਆਗੂ ਸ੍ਰੀ ਪ੍ਰੇਮ ਕਿਸ਼ਨ ਪੁਰੀ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਸ੍ਰੀਮਤੀ ਵਿਨਤੀ ਸੰਗਰ, ਕਾਂਗਰਸ ਦੇ ਨਵੇਂ ਬਣੇ ਸ਼ਹਿਰੀ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਦਿਹਾਤੀ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ ਅਤੇ ਵੱਡੀ ਗਿਣਤੀ 'ਚ ਪਟਿਆਲਾ ਦੇ ਆਗੂ ਮੌਜੂਦ ਸਨ।

ਮੁੱਖ ਖ਼ਬਰਾਂ

Punjabi Site 

 

WhatsApp-Advertisement

 

ਅੱਜ ਨਾਮਾ

ਵੀਡੀਉ ਗੈਲਰੀ2

Click Here For More Videos