10:22 pm : 19.Mar.2019
Waheguru Icon

ਮੁੱਖ ਖ਼ਬਰਾਂ

IH-Honours

English Site 

ਹੁਸੈਨੀਵਾਲਾ ਸ਼ਹੀਦੀ ਸਮਾਰਕ ਦੇ ਸੁੰਦਰੀਕਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ : ਮਲਵਿੰਦਰ ਸਿੰਘ ਜੱਗੀ

Malwinder-Singh-Jaggi-at-Hussainiwala-Shaheedi-monumentਫਿਰੋਜ਼ਪੁਰ, 11 ਜਨਵਰੀ, 2019 -

ਡਾਇਰੈਕਟਰ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਸ੍ਰੀ ਮਲਵਿੰਦਰ ਸਿੰਘ ਜੱਗੀ ਨੇ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਅਤੇ ਸੀਮਾ ਸੁਰੱਖਿਆ ਬਲ ਫਿਰੋਜ਼ਪੁਰ ਹੈੱਡਕੁਆਟਰ ਦੇ ਡੀ.ਆਈ.ਜੀ. ਸ੍ਰੀ ਸੰਦੀਪ ਚਾਨਣ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

 

ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕਰਨ ਉਪਰੰਤ ਉਨ੍ਹਾਂ ਵੱਲੋਂ ਸ਼ਹੀਦੀ ਸਮਾਰਕ ਦੀ ਸੁੰਦਰਤਾ ਨੂੰ ਹੋਰ ਬਿਹਤਰ ਕਰਨ ਲਈ ਸੰਭਾਵਿਤ ਸੰਭਾਵਨਾਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਹੀਦੀ ਸਮਾਰਕ ਦੇ ਹੋਰ ਸੁੰਦਰੀਕਰਨ ਦੇ ਲਈ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਹੈ। ਇਸੇ ਕੜੀ ਦੇ ਤਹਿਤ ਉਨ੍ਹਾਂ ਵੱਲੋਂ ਸ਼ਹੀਦੀ ਸਮਾਰਕ ਨੂੰ ਹੋਰ ਵਧੀਆ ਬਣਾਉਣ ਦੇ ਲਈ ਅਧਿਕਾਰੀਆਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਜੰਗਲਾਤ ਵਿਭਾਗ, ਬੀ.ਐਸ.ਐਫ. ਸਮੇਤ ਵੱਖ-ਵੱਖ ਅਧਿਕਾਰੀਆਂ ਦੇ ਨਾਲ ਵਿਸਥਾਰ ਨਾਲ ਸ਼ਹੀਦੀ ਸਮਾਰਕ ਦੀ ਸੁੰਦਰਤਾ ਲਈ ਵਿਚਾਰ-ਵਟਾਂਦਰਾ ਕੀਤਾ। 

 

ਇਸ ਮੌਕੇ ਐਸ.ਡੀ.ਐਮ. ਸ੍ਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਸ. ਰਣਜੀਤ ਸਿੰਘ, ਤਹਿਸੀਲਦਾਰ ਫਿਰੋਜ਼ਪੁਰ ਸ. ਮਨਜੀਤ ਸਿੰਘ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਦੇ ਨੁਮਾਇਦੇ ਸ. ਹਰਿੰਦਰ ਸਿੰਘ ਖੋਸਾ, ਨਿੱਜੀ ਸਹਾਇਕ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰੀ ਸੁਰਜੀਤ ਸੇਠੀ, ਸ੍ਰੀ ਸੁਖਵਿੰਦਰ ਅਟਾਰੀ,  ਜੰਗਲੀ ਜੀਵ ਰੱਖ-ਰੱਖਾਅ ਤੋਂ ਰੇਂਜ ਅਫਸਰ ਅਬੋਹਰ ਸ੍ਰੀ ਮਲਕੀਤ ਸਿੰਘ ਅਤੇ ਬਲਾਕ ਅਫਸਰ ਹਰੀਕੇ ਸ੍ਰੀ ਕੰਵਲਜੀਤ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

ਮੁੱਖ ਖ਼ਬਰਾਂ

Punjabi Site 

WhatsApp-Advertisement

 

 

ਅੱਜ ਨਾਮਾ

ਵੀਡੀਉ ਗੈਲਰੀ

Click Here For More Videos