1:48 pm : 21.Jan.2019
Waheguru Icon

English Site 

ਮੁੱਖ ਖ਼ਬਰਾਂ

Drug-Capt-Only

IH-Honours

Capt-GGS-English

English Site 

ਪੰਜਾਬ ਸਰਕਾਰ ਵੱਲੋਂ ਸਤੀਸ਼ ਕੌਲ ਨੂੰ 5 ਲੱਖ ਰੁਪਏ ਦੀ ਮਾਲੀ ਮਦਦ - ਅਦਾਕਾਰ ਵੱਲੋਂ ਕੈਪਟਨ ਅਮਰਿੰਦਰ ਦਾ ਧੰਨਵਾਦ

Satish-Kaul-Thanks-Amarinder-Singhਲੁਧਿਆਣਾ, 12 ਜਨਵਰੀ, 2019 -

ਪੰਜਾਬੀ ਸਮੇਤ ਕਈ ਭਾਸ਼ਾਵਾਂ ਵਿੱਚ ਅਦਾਕਾਰੀ ਦੇ ਜ਼ੌਹਰ ਦਿਖਾ ਚੁੱਕੇ ਅਦਾਕਾਰ ਸਤੀਸ਼ ਕੌਲ ਨੂੰ ਪੰਜਾਬ ਸਰਕਾਰ ਨੇ 5 ਲੱਖ ਰੁਪਏ ਦੀ ਮਾਲੀ ਮਦਦ ਭੇਜੀ ਹੈ। ਇਹ ਸਹਾਇਤਾ ਰਾਸ਼ੀ ਅੱਜ ਲੁਧਿਆਣਾ (ਪੱਛਮੀ) ਦੇ ਐੱਸ. ਡੀ. ਐੱਮ. ਸ੍ਰੀ ਸਾਗਰ ਸੇਤੀਆ ਨੇ ਸਤੀਸ਼ ਕੌਲ ਨੂੰ ਉਨ੍ਹਾਂ ਦੇ ਘਰ ਜਾ ਕੇ ਖੁਦ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਲੁਧਿਆਣਾ (ਕੇਂਦਰੀ) ਸ੍ਰ. ਕੰਵਰ ਨਰਿੰਦਰ ਸਿੰਘ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਐਰੀ ਅਤੇ ਹੋਰ ਵੀ ਹਾਜ਼ਰ ਸਨ। 

 

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤੀਸ਼ ਕੌਲ ਬਾਰੇ ਵੱਖ-ਵੱਖ ਮੀਡੀਆ ਵਿੱਚ ਛਪੀਆਂ ਖ਼ਬਰਾਂ ਦਾ ਤੁਰੰਤ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੂੰ ਹਦਾਇਤ ਕੀਤੀ ਸੀ ਕਿ ਉਹ ਇਸ ਸਦਾਬਹਾਰ ਅਦਾਕਾਰ ਦੀਆਂ ਲੋੜਾਂ ਅਤੇ ਮੰਗਾਂ ਬਾਰੇ ਪੰਜਾਬ ਸਰਕਾਰ ਨੂੰ ਤੁਰੰਤ ਰਿਪੋਰਟ ਭੇਜਣ। ਜਿਸ ’ਤੇ ਸ੍ਰੀ ਕੌਲ ਦਾ ਹਾਲ-ਚਾਲ ਜਾਨਣ ਲਈ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਘਰ ਵਿਖੇ ਪਹੁੰਚੇ ਸਨ ਅਤੇ ਉਨ੍ਹਾਂ ਦੀਆਂ ਮੰਗਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਿਲ ਕਰਕੇ ਮੁੱਖ ਮੰਤਰੀ ਸ੍ਰ. ਕੈਪਟਨ ਅਮਰਿੰਦਰ ਸਿੰਘ ਨੂੰ ਰਿਪੋਰਟ ਭੇਜੀ ਸੀ। 

 

ਇਸ ਮੌਕੇ ਲੁਧਿਆਣਾ (ਪੱਛਮੀ) ਦੇ ਐੱਸ. ਡੀ. ਐੱਮ. ਸ੍ਰੀ ਸਾਗਰ ਸੇਤੀਆ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਨੂੰ ਸ੍ਰੀ ਕੌਲ ਨੇ ਕਿਹਾ ਸੀ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਗੁਰਬਤ ਦਾ ਜੀਵਨ ਜੀਅ ਰਹੇ ਹਨ, ਜਿਸ ਵਿੱਚੋਂ ਨਿਕਲਣ ਲਈ ਉਨ੍ਹਾਂ ਨੂੰ ਸਹਾਇਤਾ ਦੀ ਜ਼ਰੂਰਤ ਹੈ। ਉਨ੍ਹਾਂ ਮੰਗ ਕੀਤੀ ਸੀ ਕਿ ਉਨ੍ਹਾਂ ਦੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬੰਦ ਕੀਤੀ ਗਈ ਪੈਨਸ਼ਨ ਦੀ ਬਹਾਲੀ ਕੀਤੀ ਜਾਵੇ, ਮੁਫ਼ਤ ਦਵਾਈਆਂ ਸਮੇਤ ਹੋਰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਰਹਿਣ ਲਈ ਮਕਾਨ ਦਿੱਤਾ ਜਾਵੇ ਅਤੇ ਸਾਂਭ ਸੰਭਾਲ ਲਈ ਇੱਕ ਅਟੈਂਡੈਂਟ ਲੜਕਾ ਮੁਹੱਈਆ ਕਰਵਾਇਆ ਜਾਵੇ। ਇਸ ਸੰਬੰਧੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਹੋਈ ਹੈ, ਜਿਸ ’ਤੇ ਗੌਰ ਕੀਤੀ ਜਾ ਰਹੀ ਹੈ। 

 

ਇਸ ਮੌਕੇ ਖੁਸ਼ ਮੁਦਰਾ ਵਿੱਚ ਨਜ਼ਰ ਆ ਰਹੇ ਸ੍ਰੀ ਸਤੀਸ਼ ਕੌਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਦਾ ਇਸ ਮਾਲੀ ਮਦਦ ਭੇਜਣ ਵਿਸ਼ੇਸ਼ ਧੰਨਵਾਦ ਕੀਤਾ। 

ਮੁੱਖ ਖ਼ਬਰਾਂ

Punjabi Site 

 

WhatsApp-Advertisement

 

ਅੱਜ ਨਾਮਾ

ਵੀਡੀਉ ਗੈਲਰੀ2

Click Here For More Videos