10:42 pm : 19.Mar.2019
Waheguru Icon

ਮੁੱਖ ਖ਼ਬਰਾਂ

IH-Honours

English Site 

ਬੇਨਿਯਮੀਆਂ ਦੂਰ ਕਰਕੇ ਯੋਗ ਲਾਭਪਾਤਰੀਆਂ ਤੱਕ ਆਟਾ-ਦਾਲ ਸਕੀਮ ਦਾ ਲਾਭ ਪਹੁੰਚਾਉਣ ਲਈ ਸਰਕਾਰ ਵਚਨਬੱਧ: ਭਾਰਤ ਭੂਸ਼ਨ ਆਸ਼ੂ

Bharat-Bhushan-Ashu-Gaurd-of-Honour-Hoshiarpurਹੁਸ਼ਿਆਰਪੁਰ, 12 ਜਨਵਰੀ, 2019:

ਕੈਬਨਿਟ ਮੰਤਰੀ, ਪੰਜਾਬ ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਬੇਨਿਯਮੀਆਂ ਦੂਰ ਕਰਕੇ ਯੋਗ ਲਾਭਪਾਤਰੀਆਂ ਤੱਕ ਆਟਾ-ਦਾਲ ਸਕੀਮ ਦਾ ਲਾਭ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਹ ਅੱਜ ਹੁਸ਼ਿਆਰਪੁਰ ਵਿਖੇ ਸਹੁੰ ਚੁੱਕ ਸਮਾਰੋਹ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

 

ਉਨ੍ਹਾਂ ਇਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕਾਂਗਰਸ ਸਰਕਾਰ ਬਣਨ ਦੌਰਾਨ ਸਾਹਮਣੇ ਆਇਆ ਕਿ ਆਟਾ-ਦਾਲ ਸਕੀਮ ਵਿਚ ਕਈ ਬੇਨਿਯਮੀਆਂ ਹਨ ਅਤੇ ਇਨ੍ਹਾਂ ਨੂੰ ਦੂਰ ਕਰਨਾ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਲਾਭਪਤਰੀ ਨੂੰ ਇਸ ਸਕੀਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ 'ਤੇ ਕਰਵਾਈ ਗਈ ਵੈਰੀਫਿਕੇਸ਼ਨ ਉਪਰੰਤ 2 ਲੱਖ, ਜਦਕਿ ਈਪੋਸ ਮਸ਼ੀਨਾਂ ਰਾਹੀਂ 3 ਲੱਖ ਦੇ ਕਰੀਬ ਜਾਅਲੀ ਮਾਮਲੇ ਸਾਹਮਣੇ ਆਏ ਸਨ।

 

ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਮਲੇ ਮੰਤਰੀ, ਪੰਜਾਬ ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਵੱਡੇ ਪੱਧਰ 'ਤੇ ਮੁਹਿੰਮ ਵਿੱਢੀ ਹੈ, ਜਿਸ ਸਦਕਾ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੁਲਿਸ ਅਤੇ ਐਸ.ਟੀ.ਐਫ ਵਲੋਂ ਸ਼ਲਾਘਾਯੋਗ ਕਾਰਵਾਈ ਕੀਤੀ ਗਈ ਹੈ।

 

ਉਨ੍ਹਾਂ ਕਿਹਾ ਕਿ ਡੈਪੋ ਤਹਿਤ ਵੀ ਨਸ਼ੇ ਵਿਚ ਫਸੇ ਮਰੀਜ਼ਾਂ ਦਾ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓਟ ਕਲੀਨਿਕਾਂ ਵਿਚ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਆਂ ਬਣੀਆਂ ਪੰਚਾਇਤਾਂ ਨੂੰ ਨਸ਼ਿਆਂ ਖਿਲਾਫ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ ਅਤੇ ਪੰਚਾਇਤਾਂ ਪਿੰਡ ਵਿਚ ਕਿਸੇ ਵੀ ਨਸ਼ੇ ਦੀ ਸਪਲਾਈ ਬਾਰੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਜਾਣੂ ਕਰਵਾ ਸਕਦੇ ਹਨ, ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। 

 

ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸ਼੍ਰੀ ਆਸ਼ੂ ਨੇ ਕਿਹਾ ਕਿ ਮੋਦੀ ਸਰਕਾਰ ਕੇਵਲ ਜੁਮਲੇਬਾਜ਼ੀ ਵਿਚ ਯਕੀਨ ਰੱਖ ਰਹੀ ਹੈ ਅਤੇ ਉਨ੍ਹਾਂ ਦਾ ਚਿਹਰਾ ਜੱਗ ਜ਼ਾਹਿਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਚਾਇਤਾਂ ਵਲੋਂ ਸਹੁੰ ਚੁੱਕਣ ਨਾਲ ਵਿਕਾਸ ਦਾ ਪਹੀਆ ਤੇਜ਼ੀ ਨਾਲ ਘੁੰਮਣ ਲਈ ਤਿਆਰ ਹੋ ਗਿਆ ਹੈ, ਕਿਉਂਕਿ ਅੱਜ ਜਮਹੂਰੀਅਤ ਦਾ ਮੁੱਢਲਾ ਆਧਾਰ ਹੋਂਦ ਵਿਚ ਆਇਆ ਹੈ। 

ਮੁੱਖ ਖ਼ਬਰਾਂ

Punjabi Site 

WhatsApp-Advertisement

 

 

ਅੱਜ ਨਾਮਾ

ਵੀਡੀਉ ਗੈਲਰੀ

Click Here For More Videos