4:32 pm : 23.Mar.2019
Waheguru Icon

 Yes PunjabEnglish Site 

ਸਾਹਿਤ ਤੇ ਸੱਭਿਆਚਾਰ ਦੀ ਉੱਘੀ ਸਖਸ਼ੀਅਤ ਪ੍ਰੋ.ਰਾਜਪਾਲ ਸਿੰਘ ਦਾ ਦੇਹਾਂਤ, ਸਿੱਧੂ ਵੱਲੋਂ ਦੁੱਖ ਦਾ ਪ੍ਰਗਟਾਵਾ

Rajpal-Singhਯੈੱਸ ਪੰਜਾਬ

ਚੰਡੀਗੜ੍ਹ, 1 ਮਾਰਚ, 2018 -

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਲਾ, ਸਾਹਿਤ ਤੇ ਸੱਭਿਆਚਾਰ ਦੀ ਉਘੀ ਸਖਸ਼ੀਅਤ ਪ੍ਰੋ.ਰਾਜਪਾਲ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋ. ਰਾਜਪਾਲ ਸਿੰਘ ਦਾ ਅੱਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ ਅਤੇ ਇਕ ਬੇਟਾ ਛੱਡ ਗਏ।

 

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ.ਸਿੱਧੂ ਨੇ ਕਿਹਾ ਕਿ ਪ੍ਰੋ.ਰਾਜਪਾਲ ਸਿੰਘ ਨੇ ਅਧਿਆਪਨ ਖੇਤਰ ਤੋਂ ਆਪਣਾ ਸਫਰ ਸ਼ੁਰੂ ਕਰ ਕੇ ਲੋਕ ਕਲਾਵਾਂ, ਸਾਹਿਤ ਤੇ ਸੱਭਿਆਚਾਰ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਇਆ। 

 

ਉਨ੍ਹਾਂ ਕਿਹਾ ਕਿ ਪ੍ਰੋ.ਰਾਜਪਾਲ ਸਿੰਘ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਸਕੱਤਰ ਜਨਰਲ, ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਸਕੱਤਰ ਵਜੋਂ ਨਿਭਾਈਆਂ ਬੇਮਿਮਾਲ ਸੇਵਾਵਾਂ ਵਜੋਂ ਯਾਦ ਕੀਤਾ ਜਾਵੇਗਾ। 

 

ਉਨ੍ਹਾਂ ਪ੍ਰੋ. ਰਾਜਪਾਲ ਸਿੰਘ ਦੇ ਤੁਰ ਜਾਣ ਨੂੰ ਨਿੱਜੀ ਘਾਟਾ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸੱਭਿਆਚਾਰਕ ਨੀਤੀ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਜਿੰਨੀਆਂ ਵੀ ਮੀਟਿੰਗਾਂ ਕੀਤੀਆਂ ਗਈਆਂ, ਉਨ੍ਹਾਂ ਵਿੱਚ ਪ੍ਰੋ.ਸਾਹਿਬ ਨੇ ਹਰ ਵਾਰ ਹਾਜ਼ਰੀ ਭਰਦਿਆਂ ਕੀਮਤੀ ਸੁਝਾਅ ਦਿੱਤੇ। 

 

ਪ੍ਰੋ. ਰਾਜਪਾਲ ਸਿੰਘ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਤੋਂ ਅੰਗਰੇਜ਼ੀ ਵਿਭਾਗ ਦੇ ਮੁਖੀ ਵਜੋਂ ਸੇਵਾ ਮੁਕਤ ਹੋਏ ਸਨ। ਸ.ਸਿੱਧੂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਵੀ ਕੀਤੀ।

 

ਇਸੇ ਦੌਰਾਨ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੇ ਵੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰੋ.ਰਾਜਪਾਲ ਸਿੰਘ ਦੇ ਤੁਰ ਜਾਣ ਨਾਲ ਸਾਹਿਤ, ਲੋਕ ਕਲਾਵਾਂ ਅਤੇ ਸੱਭਿਆਚਾਰ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ ਜਿਸ ਨੂੰ ਕਦੇ ਵੀ ਪੂਰਿਆ ਨਹÄ ਜਾ ਸਕਦਾ।

Punjabi Site 

WhatsApp-Advertisement

YP Videos Gallery

Click Here For More Videos